ਹੈਲਥ ਵੈਲਨੈਂਸ ਸੈਂਟਰ ਚੰਬਾ ਕਲਾਂ ਵਿਖੇ ਮਲੇਰੀਆ ਮੰਥ ਮਨਾਇਆ।

ਹੈਲਥ ਵੈਲਨੈਂਸ ਸੈਂਟਰ ਚੰਬਾ ਕਲਾਂ ਵਿਖੇ ਮਲੇਰੀਆ ਮੰਥ ਮਨਾਇਆ।

ਚੋਹਲਾ ਸਾਹਿਬ 16 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕੰਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਅਧੀਨ ਚੱਲ ਰਹੇ ਹੈਲਥ ਵੈਲਨੈਂਸ ਸੈਂਟਰ ਚੰਬਾ ਕਲਾਂ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਐਸ.ਆਈ.ਬਿਹਾਰੀ ਲਾਲ ਅਤੇ ਸਿਹਤ ਮੁਲਾਜ਼ਮਾਂ ਵੱਲੋਂ ਮਲੇਰੀਆ ਮੰਥ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ.ਬਿਹਾਰੀ ਲਾਲ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਚੰਬਾ ਕਲਾਂ ਵਿਖੇ ਘਰਾਂ ਵਿੱਚ ਜਾਕੇ ਲੋਕਾਂ ਨੂੰ ਮਲੇਰੀਆ ਦੇ ਲੱਛਣਾ,ਬਚਾਅ ਅਤੇ ਇਲਾਜ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਗਮਲੇ,ਟੁੱਟੇ ਟਾਇਰਾਂ ਆਦਿ ਵਿੱਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਆਪਣੇ ਕੂਲਰਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ ਕਰਕੇ ਸਕਾਉਣਾ ਚਾਹੀਦਾ ਹੈ।ਇਸ ਸਮੇਂ ਹੈਲਥ ਵਰਕਰ ਸੰਦੀਪ ਸਿੰਘ ਅਤੇ ਜਤਿੰਦਰ ਕੁਮਾਰ ਸੋਨੂੰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਰਾਤ ਸਮੇਂ ਪੂਰਾ ਤਨ ਢੱਕਣ ਵਾਲੇ ਕੱਪੜੇ ਪਹਿਨਕੇ ਸਾਉਣਾ ਚਾਹੀਦਾ ਹੈ ਅਤੇ ਸੌਣ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ,ਖਾਂਸੀ,ਨਜ਼ਲਾ,ਜੁਕਾਮ ਆਦਿ ਹਨ ਤਾਂ ਤੁਹਾਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ।ਇਸ ਸਮੇਂ ਏ.ਐਨ.ਐਮ.ਇੰਦਰਜੀਤ ਕੌਰ,ਸੀ.ਐਚ.ਓ.ਰਾਜਬੀਰ ਕੌਰ,ਹੈਲਥ ਵਰਕਰ ਗੁਰਦਿਆਲ ਸਿੰਘ ਰੂੜੀਵਾਲਾ,ਹੈਲਥ ਵਰਕਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ।