
ਨੈਸ਼ਨਲ ਲੋਕ ਅਦਾਲਤ ਵਿੱਚ 2193 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ।
Sun 12 May, 2024 0
ਚੋਹਲਾ ਸਾਹਿਬ 12 ਮਈ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਲੋਕ ਅਦਾਲਤ ਦਾ ਜਿਲ੍ਹਾ ਤਰਨ ਤਾਰਨ ਵਿੱਚ ਆਯੋਜਨ ਕੀਤਾ ਗਿਆ।ਇਸ ਸਮੇਂ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਡੇ ਪੱਧਰ ਤੇ ਜਿਲ੍ਹਾ ਤਰਨ ਤਾਰਨ ਵਿਖੇ ਲੋਕ ਅਦਾਲਤ ਦਾ ਆਯੋਜਨ ਕੀਤਾ ਅਤੇ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 8 ਬੈਚ ਬਣਾਏ ਗਏ।ਜਿੰਨਾਂ ਵਿੱਚ ਪਹਿਲਾ ਬੈਂਚ ਪੂਜਾ ਅੰਧੋਤਰਾ ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ ਤਰਨ ਤਾਰਨ, ਦੂਸਰਾ ਬੈਂਚ ਰਜਣੀ ਸ਼ੋਕਰਾ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ (ਪ੍ਰਿੰਸੀਪਲ ਜੱਜ ਫੈਮਲੀ ਕੋਰਟ) ਤਰਨ ਤਾਰਨ, ਤੀਸਰਾ ਬੈਂਚ ਪੰਕਜ਼ ਵਰਮਾ ਅਡੀਸ਼ਨਲ ਸਿਵਲ ਜੱਜ ਸੀਨੀਅਰ ਡੀਵੀਜ਼ਨ ਤਰਨ ਤਾਰਨ,ਚੌਥਾ ਬੈਂਚ ਸਿਮਰਜੀਤ ਸਿੰਘ ਸਿਵਲ ਜੱਜ ਜੂਨੀਅਰ ਡੀਵੀਜ਼ਨ ਤਰਨ ਤਾਰਨ ਅਤੇ ਪੰਜਵਾਂ ਬੈਂਚ ਈਤੂ ਸੋਢੀ ਸਿਵਲ ਜੱਜ (ਜੂਨੀਅਰ ਡੀਵੀਜ਼ਨ) ਤਰਨ ਤਾਰਨ ਇਸਤੋਂ ਇਲਾਵਾ ਪੱਟੀ ਵਿਖੇ ਪਹਿਲਾ ਬੈਂਚ ਪਰਵਿੰਦਰ ਕੌਰ ਸਬ ਡੀਵੀਜ਼ਨ ਜੁਡੀਸ਼ੀਅਲ ਮੈਜਿਟਰੇਟ ਪੱਟੀ ਅਤੇ ਦੂਸਰਾ ਬੈਂਚ ਜਗਜੀਤ ਸਿੰਘ ਸਿਵਲ ਜੱਜ (ਜੂਨੀਅਰ ਡੀਵੀਜ਼ਨ ਪੱਟੀ ਇਸਤੋਂ ਖਡੂਰ ਸਾਹਿਬ ਵਿਖੇ ਇੱਕ ਬੈਂਚ ਇੰਦੂ ਬਾਲਾ, ਸਬ ਡੀਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਖਡੂਰ ਸਾਹਿਬ ਜਿਸ ਵਿੱਚ ਲੋਕ ਅਦਾਲਤ ਦੇ ਬੈਚਾਂ ਦੇ ਮਾਣਯੋਗ ਪ੍ਰਜਾਈਡਿੰਗ ਅਫਸਰਾਂ ਨੇ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾ , ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ,ਆਹਮੋ ਸਾਹਮਣੇ ਬੈਠ ਦੇ ਉਹਨਾਂ ਦੇ ਝਗੜਿਆਂ ਅਤੇ ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਝਗੜਾ ਖਤਮ ਕਰਨ ਦੇ ਫਾਈਦੇ ਦੱਸਦੇ ਹੋਏ ਉਹਨਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 3880 ਰੱਖੇ ਕੇਸਾਂ ਵਿੱਚੋਂ 2193 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 43915105 ਰੁਪੈ ਦੀ ਰਕਮ ਦੇ ਫੈਸਲੇ ਕੀਤੇ ਗਏ।ਉਹਨਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦ ਾਵੀ ਆਯੋਜਨ ਕੀਤਾ ਗਿਆ ਸੀ।ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।ਉਹਨਾ ਦੱਸਿਆ ਕਿ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫਾਇਦੇ ਹਨ ਕਿਉਂਕਿ ਕੌਮੀਂ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵਾਪਿਸ ਕਰ ਦਿੱਤੇ ਜਾਂਦੇ ਹਨ।ਉਹਨਾਂ ਕਿਹਾ ਕਿ ਲੋਕਾਂ ਨੂੰ ਕੌਮੀਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਅਦਾਲਤਾਂ ਵਿੱਚ ਫੈਸਲੇ ਜਲਦੀ ਹੁੰਦੇ ਹਨ ਕੋਈ ਖੱਜਲ ਖੁਆਰੀ ਨਹੀਂ ਹੁੰਦੀ।
Comments (0)
Facebook Comments (0)