
ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤ ਪ੍ਰਭਾਤ ਫੇਰੀਆਂ ਕੱਢੀਆਂ।
Wed 17 Nov, 2021 0
ਚੋਹਲਾ ਸਾਹਿਬ 17 ਨਵੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਹਲਾ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਚੋਹਲਾ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਹਨ ਅਤੇ 12 ਦਿਨ ਰੋਜਾਨਾ ਅੰਮ੍ਰਿਤਵੇਲੇ ਨਗਰ ਵਿੱਚ ਸ਼ਬਦ ਕੀਰਤਨ ਕੀਤਾ ਗਿਆ।ਇਸ ਸਮੇਂ ਮੀਤ ਪ੍ਰਧਾਨ ਗੁਰਪਾਲ ਸਿੰਘ,ਗਿਆਨੀ ਬਲਕਾਰ ਸਿੰਘ ਹੈੱਡ ਗ੍ਰੰਥੀ,ਪ੍ਰਕਾਸ਼ ਸਿੰਘ ਰੱਤੋਕੇ,ਸੁਬੇਦਾਰ ਹਰਬੰਸ ਸਿੰਘ,ਦਰਸ਼ਨ ਸਿੰਘ,ਜਤਿੰਦਰ ਸਿੰਘ ਸੋਨੂੰ,ਸੁਰਿੰਦਰ ਸਿੰਘ ਢੋਲਕ ਮਾਸਟਰ,ਸੁਖਜਿੰਦਰ ਸਿੰਘ,ਕੰਵਲਜੀਤ ਸਿੰਘ,ਮਨੀ,ਸੁਖਦਰਸ਼ਨ ਸਿੰਘ,ਬੀਬੀ ਬੇਅੰਤ ਕੌਰ,ਸੁਖਵਿੰਦਰ ਕੌਰ ਸੁੱਖੀ ,ਸਵਰਨਜੀਤ ਕੌਰ,ਅਮਰੀਕ ਕੌਰ,ਸਤਨਾਮ ਸਿੰਘ ਸਾਊਂਡ ਵਾਲੇ,ਗੁਰਜੰਟ ਸਿੰਘ,ਗੁਰਪ੍ਰੀਤ ਸਿੰਘ,ਸ਼ਮਸ਼ੇਰ ਸਿੰਘ,ਜੋਧਾ ਸਿੰਘ,ਸ਼ਮਸ਼ੇਰ ਸਿੰਘ ਨਿੱਕਾ,ਸੁੱਚਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Comments (0)
Facebook Comments (0)