ਕੰਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਡਾ: ਅੰਬੇਦਕਰ ਦੀਆਂ ਫੋਟੋਆਂ ਲਗਾਈਆਂ।
Tue 15 Mar, 2022 0ਚੋਹਲਾ ਸਾਹਿਬ 15 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੰਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦੀਆਂ ਫੋਟੋਆਂ ਲਗਾ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ: ਸੀ.ਐਚ.ਸੀ.ਸਰਹਾਲੀ ਕਲਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਉਹਨਾਂ ਦੇ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ: ਅੰਬੇਦਕਰ ਸਾਹਿਬ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ।ਉਹਨਾਂ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਆਮ ਆਦਮੀਂ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਜਿੰਨਾਂ ਵੱਲੋਂ 16 ਮਾਰਚ 2020 ਨੂੰ ਸਹੁੰ ਚੁੱਕੀ ਜਾਣੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਦੇ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਗੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦੀਆਂ ਫੋਟੋਆਂ ਲਗਾਈਆਂ ਜਾਣਗੀਆਂ ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਦਫਤਰ ਵਿਖੇ ਇਹ ਤਸਵੀਰਾਂ ਲਗਾ ਦਿੱਤੀਆਂ ਗਈਆਂ ਹਨ।ਇਸ ਸਮੇਂ ਮੈਡੀਕਲ ਅਫਸਰ ਡਾ: ਰਾਜੇਸ਼,ਹਰਦੀਪ ਸਿੰਘ ਸੰਧੂ ਬੀ.ਈ.ਈ,ਪ੍ਰਧਾਨ ਅਵਤਾਰ ਸਿੰਘ,ਅਰੁਣ ਕੁਮਾਰ ਸੀਨੀਅਰ ਸਹਾਇਕ,ਮਨਜੀਤ ਸਿੰਘ ਆਈ.ਏ ਆਦਿ ਹਾਜ਼ਰ ਸਨ।
Comments (0)
Facebook Comments (0)