ਟਰਾਂਸਪੋਰਟ ਵਿਭਾਗ ਵੱਲੋਂ 1015 ਸਕੂਲੀ ਵਾਹਨਾਂ ਦੀ ਜਾਂਚ, 374 ਦੇ ਚਲਾਨ-29 ਜ਼ਬਤ

ਟਰਾਂਸਪੋਰਟ ਵਿਭਾਗ ਵੱਲੋਂ 1015 ਸਕੂਲੀ ਵਾਹਨਾਂ ਦੀ ਜਾਂਚ, 374 ਦੇ ਚਲਾਨ-29 ਜ਼ਬਤ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੈਰ ਕਾਨੂੰਨੀ ਢੰਗ ਨਾਲ ਚੱਲਣ ਵਾਲੀਆਂ ਸਕੂਲੀ ਬੱਸਾਂ ਤੇ ਸਕੂਲੀ ਵਾਹਨ ਸਕੀਮ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵਾਹਨਾਂ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ ਸਥਾਨਕ ਟਰਾਂਸਪੋਰਟ ਅਥਾਰਿਟੀਜ਼ ਦੇ ਸਕੱਤਰਾਂ, ਸਹਾਇਕ ਟਰਾਂਸਪੋਰਟ ਕਮਿਸ਼ਨਰਾਂ ਅਤੇ ਐੱਸ.ਡੀ.ਐਮਜ਼ ਦੀਆਂ ਟੀਮਾਂ ਨੇ ਕੁੱਲ 1015 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਚੱਲਣ ਵਾਲੇ 374 ਵਾਹਨਾਂ ਦੇ ਚਲਾਨ ਕੀਤੇ ਗਏ ਜਦਕਿ 29 ਵਾਹਨ ਜ਼ਬਤ ਕੀਤੇ ਗਏ ਹਨ।