ਪਿੰਡ ਚੰਬਾ ਕਲਾਂ ਤੋਂ ਪਰਗਟ ਸਿੰਘ ਦੀ ਅਗਵਾਈ ਹੇਠ ਕੱਢੀ ਸੈਂਕੜੇ ਟਰੈਕਟਰਾਂ ਨਾਲ ਰੈਲੀ।
Tue 26 Jan, 2021 0ਚੋਹਲਾ ਸਾਹਿਬ 26 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਅੱਜ ਪਿੰਡ ਚੰਬਾ ਕਲਾਂ ਤੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਪ੍ਰਗਟ ਸਿੰਘ ਚੰਬਾ ਦੀ ਯੋਗ ਅਗਵਾਈ ਹੇਠ ਸੈਂਕੜੇ ਟਰੈਕਟਰਾਂ ਨਾਲ 26 ਜਨਵਰੀ ਤੇ ਟ੍ਰੈਕਟਰ ਮਾਰਚ ਕੱਢਿਆ ਗਿਆ ।ਇਹਨਾਂ ਵਿਚਾਰਾਂ ਦਾ ਪ੍ਰ਼ਗਟਾਵਾ ਪ੍ਰਗਟ ਸਿੰਘ ਚੰਬਾ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ 26 ਜਨਵਰੀ ਵਾਲੇ ਦਿਨ ਪਿੰਡ ਚੰਬਾ ਕਲਾਂ ਤੋਂ ਸੈਂਕੜੇ ਟਰੈਕਟਰਾਂ ਨਾਲ ਪਿੰਡ ਚੰਬਾ ਕਲਾਂ ਤੋਂ ਤਰਨ ਤਾਰਨ ਤੱਕ ਟਰੈਕਟਰ ਮਾਰਚ ਕੱਢਿਆ ਗਿਆ ਹੈ।ਉਹਨਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਓਨਾ ਚਿਰ ਸਾਡਾ ਸੰਘਰਸ਼ ਜਾਰੀ ਰਹੇਗਾ।ਇਸ ਸਮੇਂ ਗੁਰਨਾਮ ਸਿੰਘ ਚੰਬਾ,ਬਲਦੇਵ ਸਿੰਘ,ਸਰਪੰਚ ਮਹਿੰਦਰ ਸਿੰਘ ਚੰਬਾ,ਲਖਵਿੰਦਰ ਸਿੰਘ ,ਪ੍ਰਮਜੀਤ ਸਿੰਘ ਚੰਬਾ,ਸੁਖਵਿੰਦਰ ਸਿੰਘ,ਪ੍ਰਭਜੋਤ ਸਿੰਘ,ਰਾਜਵਿੰਦਰ ਸਿੰਘ,ਜਗਜੀਤ ਸਿੰਘ,ਪ੍ਰਿੰਸੀਪਲ ਹਰਪ੍ਰੀਤ ਸਿੰਘ,ਪ੍ਰਧਾਨ ਮਨਜੀਤ ਸੰਧੂ ਆਦਿ ਹਾਜ਼ਰ ਸਨ।
Comments (0)
Facebook Comments (0)