ਸੰਤ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆ ਵਲੋਂ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦਾ ਨੀਂਹ ਪੱਥਰ ਰੱਖਿਆ

ਸੰਤ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆ ਵਲੋਂ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦਾ ਨੀਂਹ ਪੱਥਰ ਰੱਖਿਆ

ਚੋਹਲਾ ਸਾਹਿਬ 29 ਜਨਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਸਥਾਪਨਾ  ਸੰਨ 1970 ਵਿੱਚ ਸੰਤ ਬਾਬਾ ਤਾਰਾ ਸਿੰਘ ਜੀ ਵੱਲੋਂ ਕੀਤੀ ਗਈ ਸੀ। ਇਸ ਕਾਲਜ ਦੇ ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਾਲਜ ਵਿੱਦਿਆ  ਦਾ ਚਾਨਣ ਫੈਲਾਉਣ ਤੋਂ ਇਲਾਵਾ ਇਲਾਕੇ ਵਿੱਚ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਵਧੀਆ ਢੰਗ ਨਾਲ ਨਭਾ ਰਿਹਾ ਹੈ। ਇਲਾਕੇ ਦੀ ਇਸ ਸਿਰਮੌਰ ਸੰਸਥਾ ਦਾ ਉਦੇਸ਼ ਨਾ ਕੇਵਲ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਨਾ ਹੈ ਸਗੋਂ ਵਿਿਦਆਰਥੀਆਂ ਦੀ ਬੁਹਪੱਖੀ ਸ਼ਖ਼ਸੀਅਤ ਉਸਾਰੀ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ।  ਇਸੇ ਲੜੀ ਦੇ ਤਹਿਤ ਕਾਲਜ ਦੀ ਤਰੱਕੀ ‘ਚ ਅੱਜ ਇਕ ਹੋਰ ਮੀਲ ਪੱਥਰ ਕਾਇਮ ਕਰਦਿਆ ਹੋਇਆ ਸੰਤ ਬਾਬਾ ਸੁੱਖਾ ਸਿੰਘ ਜੀ ਵਲੋਂ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦਾ ਨੀਂਹ ਪੱਥਰ ਰੱਖਿਆ ਗਿਆ। ਸੰਤ ਬਾਬਾ ਸੁੱਖਾ ਸਿੰਘ ਜੀ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨੌਜੁਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤਿ ਆਵੱਸ਼ਕ ਹਨ। ਖੇਡਾਂ ਜਿੱਥੇ ਬੱਚਿਆਂ ਨੂੰ ਤਣਾਓ ਮੁਕਤ ਜੀਵਨ ਜੀਉਣ ਦੀ ਜਾਂਚ ਸਖਾਉਂਦੀਆਂ ਹਨ, ਉਥੇ ਹੀ ਸਿਹਤਮੰਦ ਇਨਸਾਨ ਵੀ ਬਣਾਉਂਦੀਆਂ ਹਨ ਕਾਲਜ ਦੇ ਪ੍ਰਿੰਸੀਪਲ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਵਲੋਂ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦਾ ਨੀਂਹ ਪੱਥਰ ਰੱਖ ਕੇ ਅੱਜ ਇਲਾਕੇ ਨੂੰ ਇਕ ਵੱਡਮੁੱਲੀ ਦੇਣ ਦਿੱਤੀ ਗਈ ਹੈ।  ਖੇਡਾਂ ਜਿਥੇ ਬੱਚਿਆਂ ਨੂੰ ਸਵੱਸਥ ਰਹਿਣ ਵਿੱਚ ਸਹਾਈ ਹੁੰਦੀਆਂ ਹਨ ਉੱਥੇ ਹੀ  ਤਾਕਤ ਅਤੇ ਸਹਿਣਸ਼ੀਲਤਾਂ ਵਿਕਸਿਤ ਕਰਨ ਵਿੱਚ ਵੀ ਮਦਦ ਕਰਦੀਆਂ ਹਨ ।ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਸ੍ਰ। ਹਰਜਿੰਦਰ ਸਿੰਘ ਬਿੱਲਿਆਂਵਾਲਾ ਨੇ ਦੱਸਿਆ ਕਿ ਸੰਤ ਬਾਬ ਤਾਰਾ ਸਿੰਘ ਜੀ ਸਪੋਟਰਸ ਅਕੈਡਮੀ ਇਲਾਕੇ ਨੂੰ ਇਕ ਨਵੀਂ ਸੇਧ ਦੇਣ ਦਾ ਕੰਮ ਕਰੇਗੀ। ਉੱਥੇ ਹੀ  ਇਕਾਲੇ ਦੇ ਬੱਚਿਆਂ  ਦੇ ਸਰਵਪੱਕੀ ਵਿਕਾਸ ਵਿੱਚ ਵੀ ਵਾਧਾ ਕਰੇਗੀ।ਇਸ ਮੌਕੇ  ਕਾਲਜ ‘ਤੇ ਕਾਲਜ ਪ੍ਰਬੰਧਕੀ ਕਮੇਟੀ ਮੈਂਬਰ ਸਾਹਿਬਾਨ ਅਵਤਾਰ ਸਿੰਘ, ਰਾਜਬੀਰ ਸਿੰਘ, ਬਾਬਾ ਮਿਲਖਾ ਸਿੰਘ ਤੋ ਇਲਾਵਾ ਇਲਾਕੇ ਦੇ ਮੋਹਤਬਰ ਜੰਗਸ਼ੇਰ ਸਿੰਘ, ਅਜੇ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।