ਦਿੱਲੀ ਅੰਦਰ ਆਪ ਦੀ ਜਿੱਤ 'ਤੇ ਸੁਖਪਾਲ ਖਹਿਰਾ ਨੇ ਦਿੱਤੀ ਪ੍ਰਤੀਕਿਰਿਆ

ਦਿੱਲੀ ਅੰਦਰ ਆਪ ਦੀ ਜਿੱਤ 'ਤੇ ਸੁਖਪਾਲ ਖਹਿਰਾ ਨੇ ਦਿੱਤੀ ਪ੍ਰਤੀਕਿਰਿਆ

 ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਅੰਦਰ ਮੁੜ ਆਪ ਦੀ ਸਰਕਾਰ ਬਣਨ ਤੇ ਦਿੱਲੀ ਦੇ ਵੋਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੰਮ ਕਰਨ ਵਾਲਿਆਂ ਨੂੰ ਵੋਟ ਪਾ ਕੇ ਨਫਰਤ ਦੀ ਸਿਆਸਤ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਕੇਜਰੀਵਾਲ ਦੀਆਂ ਗਲਤੀਆਂ ਕਾਰਨ ਹੀ ਪੰਜਾਬ ਦੇ ਵੋਟਰ ਨਿਰਾਸ਼ ਹੋਏ, ਜੇਕਰ ਕੇਜਰੀਵਾਲ ਗੰਭੀਰ ਹੁੰਦੇ ਤਾਂ ਅੱਜ ਪੰਜਾਬ ਵਿਚ ਆਪ ਦੀ ਸਰਕਾਰ ਹੋਣੀ ਸੀ। ਹੁਣ ਵੀ ਪੰਜਾਬ ਵਾਸੀ ਬਦਲ ਦੀ ਭਾਲ ਵਿਚ ਹਨ ਤੇ ਅਕਾਲੀ - ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।