ਘਰ ਘਰ ਜਾਕੇ ਸਿਹਤ ਮੁਲਾਜ਼ਮਾਂ ਵੱਲੋਂ ਡੇਂਗੂ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ।
Wed 27 Apr, 2022 0ਸਰਹਾਲੀ ਕਲਾਂ 27 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਾਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨਾਲ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਦੇ ਲੱਛਣਾ-ਬਚਾਅ ਅਤੇ ਇਲਾਜ ਬਾਰੇ ਭਰਪੂਰ ਜਾਣਕਾਰੀ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਸਰਹਾਲੀ ਕਲਾਂ ਆਦਿ ਪਿੰਡਾਂ ਵਿੱਚ ਪੈਂਦੇ ਸਕੂਲਾਂ ਦੇ ਬੱਚਿਆਂ ਨੂੰ ਅਤੇ ਘਰ ਘਰ ਜਾਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਖਾਸ ਕਰਕੇ ਛੱਤਾਂ ਤੇ ਪਏ ਟੁੱਟੇ ਟਾਇਰਾਂ,ਗਮਲਿਆਂ ਆਦਿ ਵਿੱਚ ਪਾਣੀ ਕਦੇ ਵੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਪਾਣੀ ਵਿੱਚ ਮੱਛਰ ਪੈਦਾ ਹੁੰਦਾ ਹੈ ਜੋ ਭਿਆਨਕ ਬਿਮਾਰੀਆਂ ਪੈਦਾ ਕਰਦਾ ਹੈ।ਇਸ ਸਮੇਂ ਸੁਖਦੀਪ ਸਿੰਘ ਅੌਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਰਾਤ ਸਮੇਂ ਪੂਰਾ ਤਨ ਢੱਕਣ ਵਾਲੇ ਕਪੜੇ ਪਾਕੇ ਸੌਂਣਾ ਚਾਹੀਦਾ ਹੈ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ,ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਸਾਡੇ ਤੋਂ ਦੂਰ ਰਹਿ ਸਕਣ।ਇਸ ਸਮੇਂ ਹੈਲਥ ਵਰਕਰ ਬਲਰਾਜ ਸਿੰਘ ਨੇ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ,ਤੇਜ਼ ਸਿਰ ਦਰਦ ਹੈ ਤਾਂ ਤੁਰੰਤ ਆਪਣੇ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਓ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।
Comments (0)
Facebook Comments (0)