
ਸਰਕਲ ਪ੍ਰਧਾਨ ਗੁਰਬਚਨ ਸਿੰਘ ਘੜਕਾ ਨੂੰ ਸਦਮਾ ਧਰਮਪਤਨੀ ਦਾ ਹੋਇਆ ਦਿਹਾਂਤ।
Sun 17 Jan, 2021 0
ਚੋਹਲਾ ਸਾਹਿਬ 17 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਥੋਂ ਨਜ਼ਦੀਕ ਪਿੰਡ ਘੜਕਾ ਦੇ ਵਸਨੀਕ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸਰਕਲ ਪ੍ਰਧਾਨ ਗੁਰਬਚਨ ਸਿੰਘ ਘੜਕਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਕੁਲਵੰਤ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਬੀਤੇ ਦਿਨੀਂ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿੱਚ ਸਰਕਲ ਪ੍ਰਧਾਨ ਗੁਰਬਚਨ ਸਿੰਘ ਘੜਕਾ ਨਾਲ ਦੁੱਖ ਸਾਂਝਾ ਕਰਨ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕੰਨਵੀਨਰ ਕਵਲਪ੍ਰੀਤ ਸਿੰਘ ਪੰਨੂ,ਹਰਪਾਲ ਸਿੰਘ,ਵਿਰਸਾ ਸਿੰਘ,ਗਿਆਨ ਸਿੰਘ,ਪਰਮਜੀਤ ਸਿੰਘ,ਨਿਰੰਜਨ ਸਿੰਘ ਆਦਿ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ।ਇਸ ਸਮੇਂ ਸਰਕਲ ਪ੍ਰਧਾਨ ਗੁਰਬਚਨ ਸਿੰਘ ਘੜਕਾ ਨੇ ਦੱਸਿਆ ਕਿ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ 21 ਜਨਵਰੀ ਨੂੰ ਉਹਨਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
Comments (0)
Facebook Comments (0)