ਧਾਰਮਿਕ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀ ਵਜੀਫੇ ਨਾਲ ਸਨਮਾਨਿਤ।

ਧਾਰਮਿਕ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀ ਵਜੀਫੇ ਨਾਲ ਸਨਮਾਨਿਤ।

ਚੋਹਲਾ ਸਾਹਿਬ 2 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਪਿੰਡ ਸੁਹਾਵਾ ਜੋ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਕਲਾਂ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਹੈ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਨਗਦ ਰਾਸ਼ੀ ਪ੍ਰਾਪਤ ਕਰਨ ਦੇ ਨਾਲ ਨਾਲ ਵਜੀਫੇ ਵੀ ਪ੍ਰਾਪਤ ਕੀਤੇ ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਸਤੀਸ਼ ਕੁਮਾਰ ਦੁੱਗਲ ਅਤੇ ਸਕੂਲ ਪ੍ਰਿੰਸੀਪਲ ਮੈਡਮ ਅਨੂ ਭਰਦਵਾਜ਼ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਧਾਰਮਿਕ ਪ੍ਰੀਖਿਆਵਾਂ ਲਈਆਂ ਗਈਆਂ ਸਨ ਜਿੰਨਾਂ ਵਿੱਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੀ ਵਿਦਿਆਰਥਣ ਅਮਰਬੀਰ ਕੌਰ ਪੁੱਤਰੀ ਹਰਵਿੰਦਰ ਸਿੰਘ ਨੌਵੀਂ ਕਲਾਸ ਦੇ ਪਹਿਲਾ ਸਥਾਨ ਹਾਸਲ ਕੀਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ 5100 ਰੁਪੈ ਦੀ ਰਾਸ਼ੀ ਦੇ ਵਜੀਫੇ ਅਤੇ ਸ਼ੀਲਡ ਨਾਲ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਮੈਡਮ ਅਨੂ ਭਾਤਵਾਜ ਅਤੇ ਧਾਰਮਿਕ ਸਿੱਖਿਆ ਦੀ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੂੰ ਵੀ ਸਨਮਾਨ ਪੱਤਰ ਦਿੱਤਾ ਗਿਆ।ਇਸ ਸਮੇਂ ਸਕੂਲ ਦੇ ਡਾਇਰੈਕਟਰ ਸਤੀਸ਼ ਕੁਮਾਰ ਦੁੱਗਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਵਧ ਚੜ੍ਹਕੇ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।