ਸੰਤ ਬਾਬਾ ਤਾਰਾ ਸਿੰਘ ਜੀ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ : ਬਾਬਾ ਸੁੱਖਾ ਸਿੰਘ
Fri 27 Dec, 2019 0ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 27 ਦਸੰਬਰ 2019
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮ ਬੜ੍ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਸੰਤ ਬਾਬਾ ਸੁੱਖਾ ਸਿੰਘ ਮੁਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਅਤੇ ਸੰਤ ਬਾਬਾ ਹਾਕਮ ਸਿੰਘ ਉੱਪ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਹਨ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ ਦੇ ਬਰਸੀ ਸਮਾਗਮਾਂ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈਆਂ ਹਨ ਜਿਵੇਂ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ ਅਤੇ ਟ੍ਰੈਕਟਰਾਂ ਨਾਲ ਟੋਏ ਪੂਰਕੇ ਰਸਤਾ ਪੱਧਰਾ ਅਤੇ ਸਾਫ ਸੁਥਰਾ ਕੀਤਾ ਜਾ ਰਿਹਾ ਹੈ ਅਤੇ ਰਸਤਿਆਂ ਤੋਂ ਗਾਜਰ ਬੂਟੀ ਪੁੱਟਕੇ ਸੁੰਦਰ ਬੂਟੇ ਲਗਾਏ ਗਏ ਹਨ।ਅੱਗੇ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਬਰਸੀ ਸਮਾਗਮ ਉੱਪਰ ਭਾਰਤ ਦੇ ਵੱਖ ਵੱਖ ਕੋਨਿਆਂ ਤੋਂ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਜੱਸ ਸੁਨਣ ਲਈ ਹਾਜ਼ਰੀਆਂ ਭਰਦੀਆਂ ਹਨ ਅਤੇ ਗੁਰੂ ਜੱਸ ਸੁਣਕੇ ਆਪਣਾ ਜੀਵਨ ਸਫਲ ਕਰਦੀਆਂ ਹਨ।ਉਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਬਰਸੀ ਸਮਾਗਮ ਤੇ ਪਹੁੰਚਕੇ ਗੁਰੂ ਘਰ ਵਿੰਚ ਹਾਜ਼ਰੀਆਂ ਭਰਨ।
Comments (0)
Facebook Comments (0)