
ਚੋਹਲਾ ਸਾਹਿਬ ਵਿਖੇ ਚਾਰ ਹਾੜ੍ਹ ਦੇ ਪਵਿੱਤਰ ਦਿਹਾੜ੍ਹੇ ਮੌਕੇ ਕਰੋਨਾ ਤੋਂ ਬਚਾਅ ਦੇ ਲਗਾਏ ਟੀਕੇ : ਡਾ: ਗਿੱਲ
Fri 18 Jun, 2021 0
ਚੋਹਲਾ ਸਾਹਿਬ 18 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਅੱਜ ਦੇ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਵਿਖੇ ਪਹੁੰਚਣ ਦੀ ਖੁਸ਼ੀ ਵਿੱਚ ਚਾਰ ਹਾੜ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ।ਸੰਗਤ ਦੀ ਆਮਦ ਨੂੰ ਵੇਖਦਿਆਂ ਹੋਇਆਂ ਇਸ ਪਵਿੱਤਰ ਦਿਹਾੜ੍ਹੇ ਵਾਲੇ ਦਿਨ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ,ਸਿਵਲ ਸਰਜਨ ਤਾਰਨ ਤਾਰਨ ਡਾ: ਰੋਹਿਤ ਮਹਿਤਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ: ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਕਰੋਨਾ ਤੋਂ ਬਚਾਅ ਸਬੰਧੀ ਗੁਰੂ ਘਰ ਦਰਸ਼ਨਾਂ ਲਈ ਪਹੁੰਚੀਆਂ ਸੰਗਤਾਂ ਨੂੰ ਇੰਜੈਕਸ਼ਨ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਕੰਮਿਊਨਿਟੀ ਹੈਥਲ ਸੈਂਟਰ ਸਰਹਾਲੀ ਕਲਾਂ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਜਿਵੇਂ ਸਰਹਾਲੀ ਕਲਾਂ,ਚੋਹਲਾ ਸਾਹਿਬ,ਦਦੇਹਰ ਸਾਹਿਬ, ਮਰਹਾਣਾ,ਖਾਰਾ, ਗੰਡੀਵਿੰਡ,ਬ੍ਰਹਮਪੁਰਾ,ਵਰਿਆਂ,ਮੋਹਨਪੁਰ,ਮੁੰਡਾ ਪਿੰਡ, ਜਾਮਾਰਾਏ,ਡੇਅਰਾ ਸਾਹਿਬ, ਫਤਿਹਾਬਾਦ, ਭੈਲ,ਛਾਪੜੀ ਸਾਹਿਬ,ਧੂੰਦਾ,ਚੰਬਾ ਕਲਾਂ ਅਤੇ ਰੱਤੋਕੇ ਆਦਿ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਦੇ ਹੋਏ ਕਰੋਨਾ ਤੋਂ ਬਚਾਅ ਦਾ ਟੀਕਾ ਜਰੂਰ ਲਗਵਾਉਣ ਅਤੇ ਜੇਕਰ ਕਿਸੇ ਨੇ ਇਸ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਸਬੰਧਤ ਮਹਿਕਮੇਂ ਦੇ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਸਮੇਂ ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ,ਮਨਦੀਪ ਸਿੰਘ ਆਈ.ਏ,ਵਿਸ਼ਾਲ ਕੁਮਾਰ ਬੀ.ਐਸ.ਏ,ਫਾਰਮੇਸੀ ਅਫ਼ਸਰ ਡਾ:ਪ੍ਰਭਜੋਤ ਕੌਰ, ਏ.ਐਨ.ਐਮ.ਹਰਜੀਤ ਕੌਰ,ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਢਿਲੋਂ,ਐਲ.ਐਚ.ਵੀ.ਗੁਰਬਖਸ਼ ਕੌਰ, ਏ.ਐਨ.ਐਮ.ਸੁਖਜੀਤ ਕੌਰ,ਆਸ਼ਾ ਫਿਸੀਲੀਟੇਟਰ ਹਰਜੀਤ ਕੌਰ ਆਦਿ ਹਾਜ਼ਰ ਸਨ।
Comments (0)
Facebook Comments (0)