ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਅਤੇ ਧਾਰਮਿਕ ਕਵਿਤਾ ਦੇ ਮੁਕਾਬਲੇ ਕਰਵਾਏ ਗਏ।
Fri 15 Apr, 2022 0ਚੋਹਲਾ ਸਾਹਿਬ 14 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਖਾਲਸਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਅਤੇ ਧਾਰਮਿਕ ਕਵਿਤਾ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਧਾਰਮਿਕ ਵਿਭਾਗ ਦੇ ਪ੍ਰੌ ਕਿਰਨਜੀਤ ਕੌਰ ਨੇ ਖਾਲਸਾ ਪੰਥ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉਨ੍ਹਾਂ ਪੂਰੇ ਸਿੱਖ ਇਤਿਹਾਸ ਵਿੱਚ ਇਸ ਦਿਨ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੀਸੀਏ ਦੇ ਵਿਦਿਆਰਥੀ ਗਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਬੀਸੀਏ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਖਾਲਸਾ ਪੰਥ ਨੂੰ ਸਮਰਪਿਤ ਧਾਰਮਿਕ ਕਵਿਤਾ ਮੁਕਾਬਲਿਆਂ ਵਿੱਚ ਪ੍ਰਭਪਰੀਤ ਕੋਰ ਨੇ ਪਹਿਲਾ ,ਮਨਪ੍ਰੀਤ ਕੋਰ ਨੇ ਦੂਸਰਾ ਅਤੇ ਸੁਖਮਨ ਕੌਰ ਅਤੇ ਰਾਜਬੀਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਅਤੇ ਗੁਰੂ ਬਾਣੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਦਸਤਾਰ ਸਜ਼ਾ ਕੇ ਸਿੱਖੀਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾ ਇਸ ਮੌਕੇ ਵਿਸਾਖੀ ਦੀ ਪੁਰਾਤਨ ਪਰੰਪਰਾ ਅਨੁਸਾਰ ਕਿਰਸਾਨੀ ਦੇ ਜੀਵਨ ਵਿੱਚ ਕਣਕਾਂ ਦੀ ਫਸਲਾ ਦੀ ਵਾਢੀ ਅਰੰਭ ਹੋਣ ਤੇ ਇਸ ਦਿਨ ਦੀ ਸੱਭਿਆਚਾਰਿਕ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ।
Comments (0)
Facebook Comments (0)