ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦਾ 24ਵਾਂ ਜਥਾ ਸਿੰਘੂ ਬਾਰਡਰ ਲਈ ਰਵਾਨਾ।

ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦਾ 24ਵਾਂ ਜਥਾ ਸਿੰਘੂ ਬਾਰਡਰ ਲਈ ਰਵਾਨਾ।

ਚੋਹਲਾ ਸਾਹਿਬ 5 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦਾ 24ਵਾਂ ਜਥਾ ਦਿੱਲੀ ਦੇ ਸਿੰਘੂ ਬਾਰਡਰ ਲਈ ਜਗਤਾਰ ਸਿੰਘ ਚੰਬਾ ਅਤੇ ਬਾਬਾ ਬਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਚੰਬਾ ਤੋਂ ਗੁਰਦੁਆਰਾ ਬਾਬਾ ਹਰਨਾਮ ਸਿੰਘ ਜੀ ਦੇ ਅਸਥਾਨਾਂ ਤੋਂ ਰਵਾਨਾ ਹੋਇਆ।ਅੱਜ ਦੇ ਇਸ ਜਥੇ ਵਿੱਚ ਗੁਰਪ੍ਰੀਤ ਸਿੰਘ ਲਾਲੀ,ਬੁੱਕਨ ਸਿੰਘ ਚੰਬਾ,ਜ਼ੋਗਿੰਦਰ ਸਿੰਘ ਚੰਬਾ ਅਤੇ ਜੰਗਾ ਸਿੰਘ ਨਿਹੰਗ ,ਭਗਵੰਤ ਸਿੰਘ ਅਤੇ ਲਖਵਿੰਦਰ ਸਿੰਘ ਵੀ ਜਥੇ ਦੇ ਨਾਲ ਸਨ।ਇਸ ਮੌਕੇ ਬੋਲਦਿਆਂ ਹੋਇਆ ਜਥੇਬੰਦੀ ਦੇ ਆਗੂ ਪਰਗਟ ਸਿੰਘ ਚੰਬਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕੋਈ ਪਿਛਲੇ 160 ਦਿਨਾਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਤੇ 325 ਤੋਂ ਵੱਧ ਕਿਸਾਨ ਇਸ ਅੰਦੋਲਨ ਵਿੱਚ ਸ਼ਹੀਦ ਹੋ ਚੁੱਕੇ ਹਨ।ਪਰ ਕੇਂਦਰ ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ।ਪਰ ਕਿਸਾਨ ਅਤੇ ਆਮ ਲੋਕ ਇਸ ਕੇਂਦਰ ਦੀ ਸਰਕਾਰ ਨੂੰ ਕਦੇ ਵੀ ਮੁਆਫ ਨਹੀਂ ਕਰਨੇਗ।ਕਈ ਰਾਜਾਂ ਦੀਆਂ ਵਿਧਾਨ ਸਭਾ ਦੇ ਨਤੀਜੇ ਆਉਣ ਤੋਂ ਬਾਅਦ ਕੇਂਦਰ ਦੀ ਸਰਕਾਰ ਨੂੰ ਸਮਝਣ ਦੀ ਲੋੜ ਹੈ ਕਿ ਕਿਸਾਨਾਂ ਦੀ ਗੱਲ ਸੁਣਨੀ ਪਵੇਗੀ।ਖਾਸ ਕਕੇ ਪੱਛਮੀ ਬੰਗਾਲ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜ਼ੋ ਵੋਟਾਂ ਜਿੱਤਣ ਦੀ ਕੇਂਦਰ ਦੀ ਮੋਦੀ ਸਰਕਾਰ ਦੀ ਮਣਸਾ ਸੀ ਉਸ ਨੂੰ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਦੇ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ ਅਤੇ ਸਾਰੇ ਰਾਜਾਂ ਦੇ ਕਿਸਾਨਾਂ ਮਜਦੂਰ ਅਤੇ ਆਮ ਲੋਕ ਕੇਂਦਰ ਦੀਆਂ ਨੀਤੀਆਂ ਨੂੰ ਚੰਗੀ ਤਰਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕੇਂਦਰ ਸਰਕਾਰ ਨੂੰ ਸਬਕ ਸਿਖਾਉਣਗੇ।ਇਸ ਸਮੇਂ ਉਹਨਾਂ ਨਾਲ ਗੁਰਨਾਮ ਸਿੰਘ ਚੰਬਾ ਕਲਾਂ,ਹਜਾਰਾ ਸਿੰਘ ਚੰਬਾ,ਸੁਖਪਾਲ ਸਿੰਘ,ਹੀਰਾ ੰਿਸਘ,ੁਖਦੇਵ ਸਿੰਘ,ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।