
ਪੁਲਿਸ ਥਾਣਾ ਚੋਹਲਾ ਸਾਹਿਬ ਦੇ ਮੁਲਾਜ਼ਮਾਂ ਨੇ ਲਗਵਾਇਆ ਕੋਵਿਡ-19 ਟੀਕਾ : ਡਾ: ਗਿੱਲ
Tue 9 Feb, 2021 0
ਚੋਹਲਾ ਸਾਹਿਬ 9 ਫਰਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਭਾਰਤ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾ ਹੇਠ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਰਹਿਨੁਮਾਈ ਹੇਠ ਸੀਐੱਚਸੀ ਸਰਹਾਲੀ ਵਿੱਚ ਅੱਜ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਮੁਲਾਜ਼ਮਾਂ ਦੇ ਨਾਲ ਨਾਲ ਹੋਰ ਪੁਲਿਸ ਥਾਣਿਆਂ ਦੇ ਮੁਲਾਜ਼ਮਾਂ ਨੇ ਕੋਵਿਡ-19 ਟੀਕਾ ਲਗਵਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੀ.ਐਚ.ਸੀ.ਸਰਹਾਲੀ ਅਧੀਨ ਆਉਂਦੇ ਸਮੂਹ ਮੁਲਾਜ਼ਮਾਂ ਵੱਲੋਂ ਕੋਰੋਨਾ ਵੈਕਸੀਨੇਸ਼ਨ ਕਰਵਾਈ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਪ੍ਰਾਈਵੇਟ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲਿਆਂ ਨੂੰ ਵੀ ਕਰੋਨਾ ਇੰਜੈਕਸ਼ਨ ਲਗਾਇਆ ਜਾ ਰਿਹਾ ਹੈ ਅਤੇ ਇਸਦੇ ਨਾਲ ਨਾਲ ਪੁਲਿਸ ਮੁਲਾਜਮ ਵੱਲੋਂ ਵੀ ਕਰੋਨਾ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ ਇਸੇ ਤਹਿਤ ਅੱਜ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ.ਯਾਦਵਿੰਦਰ ਸਿੰਘ ਬਰਾੜ ਨੇ ਪਹਿਲਾ ਇੰਜੈਕਸ਼ਨ ਲਗਵਾਕੇ ਸ਼ੁਰੂਆਤ ਕੀਤੀ ।ਇਸਦੇ ਨਾਲ ਨਾਲ ਵੱਖ ਵੱਖ ਪੁਲਿਸ ਥਾਣਿਆਂ ਦੇ ਮੁਲਾਜ਼ਮਾਂ ਨੂੰ ਵੀ ਕਰੋਨਾ ਇੰਜੈਕਸ਼ਨ ਲਗਾਇਆ ਗਿਆ ਹੈ। ਉਹਨਾਂ ਸਮੂਹ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਕਿਉਂਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਮੁਲਾਜ਼ਮ ਲਈ ਇੰਜੈਕਸ਼ਨ ਲਗਵਾਉਣਾ ਬਹੁਤ ਜਰੂਰੀ ਹੈ।ਇਸ ਸਮੇਂ ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ,ਨੋਡਲ ਅਫਸਰ ਡਾ:ਜਗਜੀਤ ਸਿੰਘ,ਡਾਟਾ ਮੈਨੇਜਰ ਮਨਦੀਪ ਸਿੰਘ,ਡਾਟਾ ਮੈਨੇਜਰ ਵਿਸ਼ਾਲ ਕੁਮਾਰ,ਸਤਨਾਮ ਸਿੰਘ ਮੁੰਡਾ ਪਿੰਡ,ਹੈਲਥ ਇੰਸਪੈਕਟਰ ਬਿਹਾਰੀ ਲਾਲ,ਜਸਪਿੰਦਰ ਸਿੰਘ ਹਾਂਡਾ,ਸੁਖਦੀਪ ਸਿੰਘ ਔਲਖ,ਬਲਰਾਜ ਸਿੰਘ ਗਿੱਲ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਫਾਰਮੇਸੀ ਅਫਸਰ ਪ੍ਰਮਜੀਤ ਸਿੰਘ ਸੰਧੂ,ਚੀਫ ਫਾਰਮੇਸੀ ਅਫਸਰ ਮਨੋਜ਼ ਕੁਮਾਰ,ਪ੍ਰਧਾਨ ਅਵਤਾਰ ਸਿੰਘ ਐਲ.ਟੀ.,ਏ.ਐਨ.ਐਮ.ਦਲਜੀਤ ਕੌਰ,ਏ.ਐਨ.ਐਮ.ਰਾਜਵੰਤ ਕੌਰ ਆਦਿ ਹਾਜ਼ਰ ਸਨ।
Comments (0)
Facebook Comments (0)