
ਪਰਿਣੀਤੀ ਚੋਪੜਾ ਦੇ ਟਵੀਟ ਤੇ ਬ੍ਰਾਂਡ ਅੰਬੈਸਡਰ ਅਹੁਦੇ ਤੋਂ ਹਟਾਉਣ 'ਤੇ ਬਵਾਲ
Fri 20 Dec, 2019 0
ਮੁੰਬਈ(ਬਿਊਰੋ)- ਨਾਗਰਿਕ (ਸੋਧ) ਬਿੱਲ ਨੂੰ ਲੈ ਕੇ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਲਗਾਤਾਰ ਵਿਰੋਧ ਕਰ ਰਹੇ ਹਨ। ਨਾਗਰਿਕ (ਸੋਧ) ਬਿੱਲ ਨੂੰ ਲੈ ਕੇ ਉਠੇ ਵਿਦਰੋਹ ਅਤੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਕਥਿਤ ਪੁਲਸ ਕਾਰਵਾਈ ਨੂੰ ਲੈ ਕੇ ਕਈ ਵੀਡੀਓਜ਼ ਵੇਖਣ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ। ਹਰਿਆਣਾ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੀ ਬ੍ਰਾਂਡ ਅੰਬੈਸਡਰ ਪਰਿਣੀਤੀ ਚੋਪੜਾ ਦੇ ਟਵੀਟ ਨੇ ਸਿਆਸੀ ਗਲਿਆਰਿਆਂ ਵਿਚ ਭੂਚਾਲ ਖੜ੍ਹਾ ਕਰ ਦਿੱਤਾ ਹੈ। ਪਰਿਣੀਤੀ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਕਿਸੇ ਨੂੰ ਬੋਲਣ ਦਾ ਅਧਿਕਾਰ ਨਹੀਂ ਹੈ ਤਾਂ ਦੇਸ਼ ਨੂੰ ਲੋਕਤੰਤਰਿਕ ਦੇਸ਼ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ। ਸੂਬੇ ਦੀ ਭਾਜਪਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਪਰਿਣੀਤੀ ਦੇ ਬ੍ਰਾਂਡ ਅੰਬੈਸਡਰ ਹੋਣ ਜਾਂ ਹਟਾਏ ਜਾਣ ਦੇ ਮੁੱਦੇ ਨੂੰ ਚੁੱਪੀ ਸਾਧ ਲਈ ਹੈ। ਦੂਜੇ ਪਾਸੇ ਕਾਂਗਰਸੀ ਨੇਤਾਵਾਂ ਨੇ ਟਵੀਟ 'ਤੇ ਹੱਲਾ ਬੋਲ ਦਿੱਤਾ ਹੈ।
Comments (0)
Facebook Comments (0)