ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ।
Tue 15 Jun, 2021 0ਚੋਹਲਾ ਸਾਹਿਬ 15 ਜੂਨ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰਦੁਆਰਾ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਸਮੇਂ ਜਥੇ:ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸ.ਜੀ.ਪੀ.ਸੀ,ਮੈਨੇਜਰ ਪ੍ਰਗਟ ਸਿੰਘ ਰੱਤੋਕੇ,ਕੁਲਦੀਪ ਸਿੰਘ ਅਕਾਊਂਟੈਂਟ,ਗੁਰਮੀਤ ਸਿੰਘ ਗ੍ਰੰਥੀ,ਭੁਪਿੰਦਰ ਸਿੰਘ ਰੱਤੋਕੇ,ਗੁਰਇਕਬਾਲ ਸਿੰਘ ਕਾਹਲਵਾਂ,ਮਨਪ੍ਰੀਤ ਸਿੰਘ ਸਰਹਾਲੀ,ਕਰਮ ਸਿੰਘ ਲਹਿਰ ਆਦਿ ਹਾਜ਼ਰ ਸਨ।
Comments (0)
Facebook Comments (0)