
ਤਰਨ ਤਾਰਨ ਦੇ ਵਿਧਾਇਕ ਡਾ। ਕਸ਼ਮੀਰ ਸਿੰਘ ਸੋਹਲ ਨੇ ਕੀਤੀ ਟੀਬੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Sat 7 Dec, 2024 0
ਚੋਹਲਾ ਸਾਹਿਬ 7 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਤਪਦਿਕ ਦੀ ਬਿਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਜ਼ਿਲਾ ਤਰਨ ਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਵੱਲੋਂ ਸ਼ਨੀਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਹਰੀ ਝੰਡੀ ਵਿਖਾ ਕੇ ਪ੍ਰਚਾਰ ਪ੍ਰਸਾਰ ਵਾਹਨ ਨੂੰ ਜ਼ਿਲੇ ਦੇ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤਾ। ਇਹ ਮੁਹਿੰਮ ਪੂਰੇ 100 ਦਿਨਾਂ ਲਈ ਚਲੇਗੀ ਅਤੇ ਇਸ ਦੌਰਾਨ ਟੀਬੀ ਦੇ ਛੱਕੀ ਮਰੀਜ਼ਾਂ ਦੀ ਸ਼ਨਾਖਤ ਅਤੇ ਉਨਾਂ ਦੇ ਇਲਾਜ ਨੂੰ ਸੰਭਵ ਬਣਾਇਆ ਜਾਵੇਗਾ।ਇੱਸ ਮੌਕੇ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਅਤੇ ਜ਼ਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਵੀ ਮੌਜੂਦ ਰਹੇ।ਇਸ ਮੁਹਿਮ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਟੀਬੀ ਵਰਗੀ ਨਾਮੁਰਾਦ ਬਿਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਿੱਥੇ ਟੀਬੀ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਈ।ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਟੀਬੀ ਵਿਰੁੱਧ ਸ਼ੁਰੂ ਹੋਈ ਮੁਹਿੰਮ ਤਹਿਤ ਜਿੱਥੇ ਸ਼ੱਕੀ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ ਉਥੇ ਨਾਲ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਵੀ ਬਿਲਕੁਲ ਮੁਫਤ ਕਰਵਾਇਆ ਜਾਵੇਗਾ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਬਿਮਾਰੀ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਲੱਛਣਾਂ ਨੂੰ ਛਪਾਉਣ ਦੀ ਬਜਾਏ ਆਪਣਾ ਇਲਾਜ ਸਮੇਂ ਸਿਰ ਸ਼ੁਰੂ ਕਰਾਉਣਾ ਚਾਹੀਦਾ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਬ ਸੈਂਟਰਾਂ ਉੱਤੇ ਤੈਨਾਤ ਸਿਹਤ ਕਰਮੀਆਂ ਵੱਲੋਂ ਵੱਖ-ਵੱਖ ਪਿੰਡਾਂ ਦੇ ਨਾਲ ਨਾਲ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ ਅਤੇ ਝੁੱਗੀਆਂ ਉੱਤੇ ਵਿਸ਼ੇਸ਼ ਤੌਰ ਤੇ ਸਰਵੇ ਕਰਕੇ ਟੀਵੀ ਦੇ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾਵੇਗੀ। ਉਹਨਾਂ ਮਾਸ ਮੀਡੀਆ ਵਿੰਗ ਨੂੰ ਹਦਾਇਤ ਕਰਦਿਆਂ ਆਈਈਸੀ ਗਤੀਵਿਧੀਆਂ ਰਾਹੀਂ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਨਾਗਰਿਕਾਂ ਦੇ ਸਹਿਯੋਗ ਨਾਲ ਖਤਮ ਕੀਤਾ ਜਾ ਸਕੇ।ਐਸ ਐਮ ਓ ਡਾ।ਸਰਬਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਆਰ।ਐਨ।ਟੀ।ਸੀ ਪੀ ਵਿੰਗ ਚਲਾਏ ਜਾ ਰਹੇ ਹਨ ਜਿੱਥੇ ਟੀਬੀ ਜਾਂਚ ਅਤੇ ਮੁਫਤ ਦਵਾਈਆਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਬੀ ਮਰੀਜ਼ਾਂ ਦੇ ਸਾਂਭ ਸੰਭਾਲ ਬਾਰੇ ਵੀ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਨੇ ਦੱਸਿਆ ਕਿ ਜੇਕਰ ਟੀਵੀ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਕਿਸੇ ਵਿਅਕਤੀ ਨੂੰ ਜੇਕਰ ਦੋ ਹਫਤਿਆਂ ਤੋਂ ਵੱਧ ਖੰਗ ਆ ਰਹੀ ਹੋਵੇ, ਭੁੱਖ ਨਾ ਲੱਗ ਰਹੀ ਹੋਵੇ, ਅਚਾਨਕ ਸਰੀਰ ਦਾ ਭਾਰ ਘਟਣ ਲੱਗ ਜਾਵੇ ਜਾਂ ਫਿਰ ਨਿਰੰਤਰ ਥਕਾਵਟ ਰਹੇ ਤਾਂ ਉਸ ਵਿਅਕਤੀ ਨੂੰ ਬਿਨਾਂ ਸਮਾਂ ਗਵਾਏ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਟੀਵੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਮਰੀਜ਼ ਵੱਲੋਂ ਸਮੇਂ ਸਿਰ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਟੀਬੀ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ।ਇਸ ਮੌਕੇ ਮੈਡੀਕਲ ਅਫਸਰ ਡਾਕਟਰ ਨੀਰਜ ਲਤਾ, ਫਾਰਮੇਸੀ ਅਫਸਰ ਭੁਪਿੰਦਰ ਸਿੰਘ ਮਰਹਾਣਾ, ਨਿਰਮਲ ਸਿੰਘ ਅਤੇ ਨਵ ਨਿਯੁਕਤ ਮੈਡੀਕਲ ਅਫਸਰ ਮੌਜੂਦ ਰਹੇ।
Comments (0)
Facebook Comments (0)